BREAKING
Latest news from Surrey, BC & Punjab — Stay updated with GKM News
Advertisement
Advertisement
HomePunjab › ਅਕਾਲੀ ਸਿਆਸਤ ਵਿੱਚ ਨਵੀਂ ਰੂਹ ਫੂਕਣਗੇ ਪੰਜ ਸਿੰਘ ਸਾਹਿਬਾਨ ਦੇ ਫੈਸਲੇ — ਕਰਨੈਲ ਸਿੰਘ ਪੀਰ ਮੁਹੰਮਦ
Punjab 🇮🇳 ਪੰਜਾਬੀ

ਅਕਾਲੀ ਸਿਆਸਤ ਵਿੱਚ ਨਵੀਂ ਰੂਹ ਫੂਕਣਗੇ ਪੰਜ ਸਿੰਘ ਸਾਹਿਬਾਨ ਦੇ ਫੈਸਲੇ — ਕਰਨੈਲ ਸਿੰਘ ਪੀਰ ਮੁਹੰਮਦ

🔄 Updated: February 8, 2026 ⏱ 1 min read
ਅਕਾਲੀ ਸਿਆਸਤ ਵਿੱਚ ਨਵੀਂ ਰੂਹ ਫੂਕਣਗੇ ਪੰਜ ਸਿੰਘ ਸਾਹਿਬਾਨ ਦੇ ਫੈਸਲੇ — ਕਰਨੈਲ ਸਿੰਘ ਪੀਰ ਮੁਹੰਮਦ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਅੰਦਰ ਚੱਲ ਰਹੀ ਹਲਚਲ ਕਿਸੇ ਧੜੇਬੰਦੀ ਦਾ ਨਤੀਜਾ ਨਹੀਂ, ਸਗੋਂ ਪਾਰਟੀ ਦੇ ਪੁਨਰ-ਗਠਨ ਦੀ ਸ਼ੁਰੂਆਤ ਹੈ।

ਉਨ੍ਹਾਂ ਕਿਹਾ ਕਿ ਸ੍ਰ. ਬਿਕਰਮ ਸਿੰਘ ਮਜੀਠੀਆ ਵੱਲੋਂ ਜੇਲ੍ਹ ਤੋਂ ਬਾਹਰ ਆਉਣ ਮਗਰੋਂ ‘ਅਕਾਲੀ ਏਕਤਾ’ ਦਾ ਸੱਦਾ ਵਰਕਰਾਂ ਵਿੱਚ ਨਵੀਂ ਉਮੀਦ ਜਗਾ ਰਿਹਾ ਹੈ। ਸਾਰੇ ਧੜਿਆਂ ਨੂੰ ਇਕੱਠਾ ਕਰਨ ਦੀ ਕੋਸ਼ਿਸ਼ ਅਕਾਲੀ ਦਲ ਦੇ ਭਵਿੱਖ ਲਈ ਮਜ਼ਬੂਤ ਨੀਂਹ ਸਾਬਤ ਹੋਵੇਗੀ।

Advertisement

ਸ੍ਰ. ਪੀਰ ਮੁਹੰਮਦ ਨੇ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਹੁਕਮਨਾਮੇ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਇਹ ਸਿਰਫ਼ ਧਾਰਮਿਕ ਆਦੇਸ਼ ਨਹੀਂ ਸੀ, ਸਗੋਂ ਪਾਰਟੀ ਨੂੰ ਦਰਪੇਸ਼ ਸਿਆਸੀ ਸੰਕਟਾਂ ਦਾ ਹੱਲ ਵੀ ਸੀ। ਉਨ੍ਹਾਂ ਅਨੁਸਾਰ ਇਹ ਫੈਸਲਾ ਅਕਾਲੀ ਦਲ ਨੂੰ ਪਰਿਵਾਰਵਾਦ ਤੋਂ ਮੁਕਤ ਕਰਕੇ ਮੁੜ ਪੰਥਕ ਰਾਹ ‘ਤੇ ਲਿਆਵੇਗਾ।

ਵਿਰੋਧੀ ਪਾਰਟੀਆਂ ‘ਆਪ’, ਕਾਂਗਰਸ ਅਤੇ ਭਾਜਪਾ ਨੂੰ ਚੇਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਜਿਹੜੀਆਂ ਧਿਰਾਂ ਅਕਾਲੀ ਦਲ ਨੂੰ ਕਮਜ਼ੋਰ ਸਮਝ ਰਹੀਆਂ ਹਨ, ਉਹ ਪਾਰਟੀ ਦੀ ਏਕਜੁੱਟ ਲੀਡਰਸ਼ਿਪ ਤੋਂ ਜਲਦ ਜਵਾਬ ਪਾਉਣਗੀਆਂ।

ਬਿਆਨ ਦੇ ਅਖੀਰ ‘ਚ ਉਨ੍ਹਾਂ ਸਾਰੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅੱਗੇ ਸੀਸ ਨਿਵਾਉਂਦੇ ਹੋਏ ਇਕੱਠੇ ਹੋਣ। ਉਨ੍ਹਾਂ ਕਿਹਾ ਕਿ ਹੁਣ ਸਮਾਂ ਨਿੱਜੀ ਸਿਆਸਤ ਦਾ ਨਹੀਂ, ਸਗੋਂ ਪੰਜਾਬ ਦੇ ਭਵਿੱਖ ਲਈ ਇਕੱਠੇ ਹੋਣ ਦਾ ਹੈ।

Related Stories
Advertisement
Related Stories