Skip to content

GKM MEDIA PRODUCTION INC.

Surrey, British Columbia · Rajpura, Punjab

GKM News

BC & Surrey News in English, Punjabi & Hindi

, ,

ਸਰੀ ਦੇ ਗੁਰਦੁਆਰਿਆਂ ’ਚ ਬਜ਼ੁਰਗਾਂ ਨੂੰ ਨਿਸ਼ਾਨਾ ਬਣਾਕੇ ਹੋ ਰਹੀਆਂ ਚੋਰੀਆਂ ਸਬੰਧੀ ਪੁਲਿਸ ਵੱਲੋਂ ਚੇਤਾਵਨੀ ਜਾਰੀ

Police in Surrey, BC have issued a public warning after a rise in thefts targeting seniors outside local gurdwaras. Authorities urge residents to stay alert and report suspicious activity immediately.

Image for story: ਸਰੀ ਦੇ ਗੁਰਦੁਆਰਿਆਂ ’ਚ ਬਜ਼ੁਰਗਾਂ ਨੂੰ ਨਿਸ਼ਾਨਾ ਬਣਾਕੇ ਹੋ ਰਹੀਆਂ ਚੋਰੀਆਂ ਸਬੰਧੀ ਪੁਲਿਸ ਵੱਲੋਂ ਚੇਤਾਵਨੀ ਜਾਰੀ

ਸਰੀ, ਬੀ.ਸੀ. ਵਿੱਚ ਗੁਰਦੁਆਰਿਆਂ ਦੇ ਬਾਹਰ ਬਜ਼ੁਰਗਾਂ ਨੂੰ ਨਿਸ਼ਾਨਾ ਬਣਾਕੇ ਕੀਤੀਆਂ ਜਾ ਰਹੀਆਂ ਚੋਰੀਆਂ ਵਿੱਚ ਵਾਧਾ ਹੋਣ ਤੋਂ ਬਾਅਦ ਪੁਲਿਸ ਵੱਲੋਂ ਚੌਕਸੀ ਦੀ ਅਪੀਲ ਕੀਤੀ ਗਈ ਹੈ।

ਵੈਨਕੂਵਰ, 16 ਫਰਵਰੀ (ਮਲਕੀਤ ਸਿੰਘ) – ਕਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿੱਚ ਸਥਿਤ ਕੁਝ ਗੁਰਦੁਆਰਿਆਂ ਦੇ ਆਲੇ-ਦੁਆਲੇ ਬਜ਼ੁਰਗ ਨਾਗਰਿਕਾਂ ਨੂੰ ਨਿਸ਼ਾਨਾ ਬਣਾਕੇ ਅਤੇ ਉਹਨਾਂ ਦਾ ਧਿਆਨ ਭਟਕਾ ਕੇ ਕੀਤੀਆਂ ਜਾ ਰਹੀਆਂ ਚੋਰੀਆਂ ਦੀਆਂ ਘਟਨਾਵਾਂ ਵਿੱਚ ਵਾਧਾ ਹੋਣ ਤੋਂ ਬਾਅਦ ਪੁਲਿਸ ਵੱਲੋਂ ਲੋਕਾਂ ਨੂੰ ਚੌਕਸ ਰਹਿਣ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਸਰੀ ਪੁਲਿਸ ਦੇ ਅਧਿਕਾਰੀਆਂ ਮੁਤਾਬਕ, ਕੁਝ ਅਪਰਾਧੀ ਵਿਅਕਤੀ ਗੁਰਦੁਆਰਿਆਂ ਦੇ ਬਾਹਰ ਬਜ਼ੁਰਗਾਂ ਨਾਲ ਗੱਲਬਾਤ ਕਰਕੇ ਜਾਂ ਮਦਦ ਦਾ ਬਹਾਨਾ ਘੜ ਕੇ ਉਨ੍ਹਾਂ ਦਾ ਧਿਆਨ ਭਟਕਾਉਂਦੇ ਹਨ ਅਤੇ ਇਸ ਦੌਰਾਨ ਉਨ੍ਹਾਂ ਦੇ ਬਟੂਏ, ਗਹਿਣੇ ਜਾਂ ਹੋਰ ਕੀਮਤੀ ਸਮਾਨ ਚੋਰੀ ਕਰ ਲੈਂਦੇ ਹਨ।

ਪੁਲਿਸ ਨੇ ਦੱਸਿਆ ਕਿ ਹਾਲੀਆ ਦਿਨਾਂ ਵਿੱਚ ਕਈ ਅਜਿਹੀਆਂ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਪੀੜਤ ਵੱਡੀ ਉਮਰ ਦੇ ਵਿਅਕਤੀ ਹਨ। ਕੁਝ ਮਾਮਲਿਆਂ ਵਿੱਚ ਚੋਰ ਝੂਠੀ ਸਹਾਇਤਾ, ਦਿਸ਼ਾ ਪੁੱਛਣ ਜਾਂ ਵਾਹਨ ਸੰਬੰਧੀ ਮਦਦ ਦੇ ਬਹਾਨੇ ਨਾਲ ਨੇੜੇ ਆਉਂਦੇ ਹਨ।

ਪੁਲਿਸ ਨੇ ਬਜ਼ੁਰਗਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਣਜਾਣ ਲੋਕਾਂ ਤੋਂ ਸਾਵਧਾਨ ਰਹਿਣ, ਆਪਣਾ ਕੀਮਤੀ ਸਮਾਨ ਸੁਰੱਖਿਅਤ ਢੰਗ ਨਾਲ ਰੱਖਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਪੁਲਿਸ ਨੂੰ ਦੇਣ।

ਇਸ ਤੋਂ ਇਲਾਵਾ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਸੰਗਤ ਨੂੰ ਇਸ ਬਾਰੇ ਜਾਣਕਾਰੀ ਦੇਣ ਅਤੇ ਜ਼ਰੂਰਤ ਪੈਣ ’ਤੇ ਨਿਗਰਾਨੀ ਪ੍ਰਬੰਧ ਮਜ਼ਬੂਤ ਕਰਨ।

More from GKM

Get in touch

Where should we start?

Choose a direct contact or go to the right team. For story tips, corrections or community news, use the newsroom contact page.