Skip to content

GKM MEDIA PRODUCTION INC.

Surrey, British Columbia · Rajpura, Punjab

GKM News

BC & Surrey News in English, Punjabi & Hindi

, ,

ਧਾਰਮਿਕ ਸੰਸਥਾਵਾਂ ਦੇ ਬਾਹਰ ਰੋਸ ਮੁਜ਼ਾਹਰਿਆਂ ‘ਤੇ ਲੱਗੇਗੀ ਪਾਬੰਦੀ– ਬੀ.ਸੀ. ਵਿਧਾਨ ਸਭਾ ਵਿੱਚ ‘ਬਿੱਲ 13’ ਪੇਸ਼

ਬ੍ਰਿਟਿਸ਼ ਕੋਲੰਬੀਆ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੀ ਸ਼ਾਂਤੀ ਬਣਾਈ ਰੱਖਣ ਲਈ ਵਿਧਾਨ ਸਭਾ ਵਿੱਚ ‘ਬਿੱਲ 13’ ਪੇਸ਼ ਕੀਤਾ ਗਿਆ ਹੈ, ਜਿਸ ਅਨੁਸਾਰ ਧਾਰਮਿਕ ਸਥਾਨਾਂ ਦੇ ਬਾਹਰ ਰੋਸ ਮੁਜ਼ਾਹਰੇ ਜਾਂ ਅਪਮਾਨਜਨਕ ਗਤੀਵਿਧੀਆਂ ‘ਤੇ ਪਾਬੰਦੀ ਲਗੇਗੀ।

Image for story: ਧਾਰਮਿਕ ਸੰਸਥਾਵਾਂ ਦੇ ਬਾਹਰ ਰੋਸ ਮੁਜ਼ਾਹਰਿਆਂ ‘ਤੇ ਲੱਗੇਗੀ ਪਾਬੰਦੀ– ਬੀ.ਸੀ. ਵਿਧਾਨ ਸਭਾ ਵਿੱਚ ‘ਬਿੱਲ 13’ ਪੇਸ਼

ਸਰੀ, 11 ਫਰਵਰੀ (ਹਰਦਮ ਮਾਨ)- ਬ੍ਰਿਟਿਸ਼ ਕੋਲੰਬੀਆ ਦੀ ਸਰਕਾਰ ਵੱਲੋਂ ਸੂਬੇ ਦੇ ਧਾਰਮਿਕ ਅਸਥਾਨਾਂ ਦੀ ਮਰਿਆਦਾ ਅਤੇ ਸ਼ਾਂਤੀ ਨੂੰ ਬਹਾਲ ਰੱਖਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਵਿਧਾਨ ਸਭਾ ਵਿੱਚ ‘ਬਿੱਲ 13’ ਪੇਸ਼ ਕੀਤਾ ਗਿਆ ਹੈ। ਇਸ ਨਵੇਂ ਕਾਨੂੰਨ ਦੇ ਲਾਗੂ ਹੋਣ ਨਾਲ ਮੰਦਰਾਂ, ਗੁਰਦੁਆਰਿਆਂ, ਮਸੀਤਾਂ ਅਤੇ ਚਰਚ ਦੇ ਬਾਹਰ ਕਿਸੇ ਵੀ ਤਰ੍ਹਾਂ ਦੇ ਰੋਸ ਮੁਜ਼ਾਹਰੇ, ਹੰਗਾਮੇ ਜਾਂ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨ ਦੀ ਮੁਕੰਮਲ ਮਨਾਹੀ ਹੋਵੇਗੀ।

ਬੀਤੇ ਦਿਨੀਂ ਪ੍ਰੀਮੀਅਰ ਡੇਵਿਡ ਈਬੀ ਅਤੇ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਹੋਰਨਾਂ ਮੰਤਰੀਆਂ ਸਮੇਤ ਮੀਡੀਆ ਨਾਲ ਰੂ-ਬਰੂ ਹੁੰਦਿਆਂ ਇਸ ਬਿੱਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵੱਖ-ਵੱਖਧਾਰਮਿਕ ਸੰਸਥਾਵਾਂ ਦੇ ਆਗੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਰਕਾਰ ਨੇ ਸਪੱਸ਼ਟ ਕੀਤਾ ਕਿ ਲੋਕ ਧਾਰਮਿਕ ਸਥਾਨਾਂ ‘ਤੇ ਮਨ ਦੀ ਸ਼ਾਂਤੀ ਅਤੇ ਆਪਣੀ ਆਸਥਾ ਮੁਤਾਬਿਕ ਨਤਮਸਤਕ ਹੋਣ ਜਾਂਦੇ ਹਨ ਅਤੇ ਕਿਸੇ ਨੂੰ ਵੀ ਇਸ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਬਿੱਲ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਲੋਂ ਸਰਕਾਰ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਸ਼ਿਕਾਇਤਾਂ ਅਤੇ ਚਿੰਤਾਵਾਂ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਬਿੱਲ ਦੀ ਪਹਿਲੀ ਪੜਤ ਮੁਕੰਮਲ ਹੋ ਚੁੱਕੀ ਹੈ ਅਤੇ ਦੂਜੀ ਪੜਤ ਦੌਰਾਨ ਹੋਣ ਵਾਲੀ ਬਹਿਸ ਤੋਂ ਬਾਅਦ ਇਹ ਕਾਨੂੰਨੀ ਰੂਪ ਲੈ ਲਵੇਗਾ। ਇਹ ਕਾਨੂੰਨ ਸ਼ੁਰੂਆਤੀ ਤੌਰ ‘ਤੇ 2 ਸਾਲਾਂ ਲਈ ਲਾਗੂ ਹੋਵੇਗਾ ਅਤੇ ਹਾਲਾਤ ਨੂੰ ਦੇਖਦੇ ਹੋਏ ਇਸ ਦੀ ਮਿਆਦ ਅੱਗੇ ਵਧਾਈ ਜਾ ਸਕੇਗੀ।

ਅਟਾਰਨੀ ਜਨਰਲ ਨਿੱਕੀ ਸ਼ਰਮਾ ਵੱਲੋਂ ਪੇਸ਼ ਕੀਤੇ ਗਏ ਇਸ ਬਿੱਲ ਦਾ ਵਿਰੋਧੀ ਧਿਰ ਵੱਲੋਂ ਕੋਈ ਵਿਰੋਧ ਨਹੀਂ ਕੀਤਾ ਗਿਆ ਅਤੇ ਸਮੂਹ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਬੀ.ਸੀ. ਸਰਕਾਰ ਦੇ ਇਸ ਫੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ।

ਹਰਦਮ ਮਾਨ 

ਸਪੈਸ਼ਲ ਰਿਪੋਰਟਰ, ਬੀ.ਸੀ., ਕੈਨੇਡਾ

ਫੋਨ: +1 604 308 6663 

ਈਮੇਲ : maanbabushahi@gmail.com

More from GKM

Get in touch

Where should we start?

Choose a direct contact or go to the right team. For story tips, corrections or community news, use the newsroom contact page.