BREAKING
Latest news from Surrey, BC & Punjab — Stay updated with GKM News
Advertisement
Advertisement
HomeBritish Columbia › ਟੰਬਲਰ ਰਿਜ਼ ਵਿੱਚ ਗੋਲਾਬਾਰੀ ਤੋਂ ਬਾਅਦ ਸਕੂਲ ਦੇ ਨੇੜੇ ਪੁਲਿਸ ਵੱਲੋਂ ਲਗਾਇਆ ਗਿਆ ਸੁਰੱਖਿਆ ਘੇਰਾ। ਬੀਸੀ ਦੇ ਪ੍ਰੀਮੀਅਰ ਡੇਵਿਡ ਏਬੀ ਸਮੇਤ ਵੱਖ ਵੱਖ ਆਗੂਆਂ ਵੱਲੋਂ ਹਮਲੇ ਦੀ ਨਿੰਦਾ
British Columbia 🇮🇳 ਪੰਜਾਬੀ

ਟੰਬਲਰ ਰਿਜ਼ ਵਿੱਚ ਗੋਲਾਬਾਰੀ ਤੋਂ ਬਾਅਦ ਸਕੂਲ ਦੇ ਨੇੜੇ ਪੁਲਿਸ ਵੱਲੋਂ ਲਗਾਇਆ ਗਿਆ ਸੁਰੱਖਿਆ ਘੇਰਾ। ਬੀਸੀ ਦੇ ਪ੍ਰੀਮੀਅਰ ਡੇਵਿਡ ਏਬੀ ਸਮੇਤ ਵੱਖ ਵੱਖ ਆਗੂਆਂ ਵੱਲੋਂ ਹਮਲੇ ਦੀ ਨਿੰਦਾ

🔄 Updated: February 12, 2026 ⏱ 0 min read
ਟੰਬਲਰ ਰਿਜ਼ ਵਿੱਚ ਗੋਲਾਬਾਰੀ ਤੋਂ ਬਾਅਦ ਸਕੂਲ ਦੇ ਨੇੜੇ ਪੁਲਿਸ ਵੱਲੋਂ ਲਗਾਇਆ ਗਿਆ ਸੁਰੱਖਿਆ ਘੇਰਾ। ਬੀਸੀ ਦੇ ਪ੍ਰੀਮੀਅਰ ਡੇਵਿਡ ਏਬੀ ਸਮੇਤ ਵੱਖ ਵੱਖ ਆਗੂਆਂ ਵੱਲੋਂ ਹਮਲੇ ਦੀ ਨਿੰਦਾ

ਵੈਨਕੂਵਰ, 10 ਫਰਵਰੀ (ਮਲਕੀਤ ਸਿੰਘ) – ਕਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਪਹਾੜੀ ਖੇਤਰ ਚ ਸਥਿਤ ਟੰਬਲਰ ਰਿਜ਼ ਸ਼ਹਿਰ ਦੇ ਇੱਕ ਸੈਕੰਡਰੀ ਸਕੂਲ ਦੀ ਇਮਾਰਤ ਵਿੱਚ ਅੱਜ ਬਾਅਦ ਦੁਪਹਿਰ ਵਾਪਰੀ ਭਿਆਨਕ ਗੋਲਾਬਾਰੀ ਦੀ ਹੌਲਨਾਕ ਘਟਨਾ ਵਿੱਚ ਹਮਲਾਵਰ ਸਮੇਤ ਕੁੱਲ 10 ਲੋਕਾਂ ਦੀ ਮੌਤ ਹੋਣ ਅਤੇ 25 ਹੋਰ ਵਿਅਕਤੀਆਂ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਸੂਚਨਾ ਹੈ

ਪੁਲਿਸ ਮੁਤਾਬਕ ਮਰਨ ਵਾਲਿਆਂ ਵਿੱਚੋਂ 6 ਵਿਅਕਤੀਆਂ ਦੀਆਂ ਲਾਸ਼ਾਂ ਸਕੂਲ ਦੀ ਇਮਾਰਤ ਦੇ ਅੰਦਰੋਂ ਬਰਾਮਦ ਕੀਤੀਆਂ ਗਈਆਂ ਹਨ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਉੱਥੇ ਮੌਤ ਦੇ ਇਸ ਭਿਆਨਕ ਤਾਂਡਵ ਨੇ ਸਾਰੇ ਕਨੇਡੀਅਨਾਂ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ ਇਸ ਸਬੰਧੀ ਪ੍ਰਾਪਤ ਹੋਰਨਾਂ ਵੇਰਵਿਆਂ ਮੁਤਾਬਕ ਅੱਜ ਬਾਅਦ ਦੁਪਹਿਰ ਲਗਭਗ 1:20 ਵਜੇ ਪੁਲਿਸ ਨੂੰ ਮਿਲੀ ਇੱਕ ਸੂਚਨਾ ਮਗਰੋਂ ਪੁਲਿਸ ਅਧਿਕਾਰੀਆਂ ਵੱਲੋਂ ਬੜੀ ਮੁਸਤੈਦੀ ਵਰਤਦਿਆਂ ਸਭ ਤੋਂ ਪਹਿਲਾਂ ਉਕਤ ਸਕੂਲ ਚ ਮੌਜੂਦ ਵਿਦਿਆਰਥੀਆਂ ਨੂੰ ਸੁਰੱਖਿਤ ਬਾਹਰ ਕੱਢਿਆ ਗਿਆ ਅਤੇ ਆਸ ਪਾਸ ਦੇ ਲੋਕਾਂ ਨੂੰ ਆਪਦੇ ਘਰਾਂ ਦੇ ਦਰਵਾਜੇ ਅੰਦਰੋਂ ਬੰਦ ਕਰ ਲੈਣ ਦੀ ਹਦਾਇਤ ਕੀਤੀ ਗਈ ਸੀ ਉਪਰੰਤ

Advertisement

ਰਾਇਲ ਕਨੇਡੀਅਨ ਮਾਊਂਟਡ ਪੁਲਿਸ ਨੇ ਦੱਸਿਆ ਕਿ ਮੌਕੇ ’ਤੇ ਤੁਰੰਤ ਕਾਰਵਾਈ ਕਰਦਿਆਂ ਹਾਲਾਤਾਂ ’ਤੇ ਕਾਬੂ ਪਾ ਲਿਆ ਗਿਆ।

ਘਟਨਾ ਵਿੱਚ ਜਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਵਿੱਚ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰ ਦੀ ਪਿਛੋਕੜ ਅਤੇ ਹਮਲੇ ਦੇ ਕਾਰਨਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਏਬੀ ਸਮੇਤ ਹੋਰਨਾਂ ਵੱਖ ਵੱਖ ਸਿਆਸੀ ਆਗੂਆਂ ਵੱਲੋਂ ਇਸ ਦੁਖਦਾਈ ਘਟਨਾ ਦੀ ਕਰੜੀ ਨਿੰਦਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਖਬਰ ਲਿਖੇ ਜਾਣ ਤੱਕ ਪੁਲਿਸ ਵੱਲੋਂ ਘਟਨਾ ਵਾਲੀ ਥਾਂ ਨੂੰ ਜਾਂਦੇ ਸਾਰੇ ਰਸਤਿਆਂ ਨੂੰ ਅਣਮਿੱਥੇ ਸਮੇਂ ਲਈ ਸੀਲ ਕਰਕੇ ਬਰੀਕੀ ਨਾਲ ਛਾਣਬੀਣ ਕੀਤੀ ਜਾ ਰਹੀ ਹੈ।

Related Stories
Advertisement
Related Stories